Raavi voice # ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਅਤੇ 29 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਸੁਵਿਧਾ ਕੈਂਪ

बटाला

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ)

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ 28 ਅਤੇ 29 ਅਕਤੂਬਰ ਨੂੰ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਤੇ 29  ਅਕਤੂਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀ.ਓ. ਦਫ਼ਤਰ ਕਲਾਨੌਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਇਹ ਸੁਵਿਧਾ ਕੈਂਪ ਲੱਗਣਗੇ।  

ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ, ਐੱਸ.ਸੀ. ਬੀ.ਸੀ.ਕਾਰਪੋਰੇਸ਼ਨ/ ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਨਰੇਗਾ ਜਾਬ ਕਾਰਡ, ਕੋਈ ਹੋਰ ਸਰਕਾਰੀ ਸਕੀਮ ਅਧੀਨ ਲਾਭ, 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀ.ਐੱਲ.ਯੂ ਕੇਸ/ ਨਕਸ਼ੇ ਆਦਿ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਦੋ ਰੋਜ਼ਾ ਇਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਵੱਲੋਂ ਵਿਸ਼ੇਸ਼ ਕਾਊਂਟਰ ਲਗਾ ਕੇ ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਤੇ ਫਾਰਮ ਪ੍ਰਾਪਤ ਕੀਤੇ ਜਾਣਗੇ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਕੈਂਪਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਿਧਾਇਕਾਂ, ਕੌਂਸਲਰਾਂ ਅਤੇ ਪੰਚਾਂ-ਸਰਪੰਚਾਂ ਦਾ ਸਹਿਯੋਗ ਵੀ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਪਰੋਕਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਜਰੂਰ ਭਾਗ ਲੈਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

Leave a Reply

Your email address will not be published. Required fields are marked *