Raavi voice # ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ

धर्म

ਰਾਵੀ ਨਿਊਜ ਘੁਮਾਣ/ ਬਟਾਲਾ

ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੁ-ਘਰ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ। 

ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਸ੍ਰੀ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ। ਵਿਧਾਇਕ ਲਾਡੀ ਨੇ ਕਿਹਾ ਕਿ ਘੁਮਾਣ ਦੀ ਧਰਤੀ ਬਹੁਤ ਭਾਗਾਂ ਵਾਲੀ ਹੈ ਜਿਥੇ ਭਗਤ ਸ੍ਰੀ ਨਾਮਦੇਵ ਜੀ ਨੇ ਆਪਣੇ ਜੀਵਨ ਦੇ ਅੰਤਲੇ 18 ਸਾਲ ਬਤੀਤ ਕੀਤੇ ਅਤੇ ਇਥੇ ਹੀ ਉਹ ਜੋਤੀ-ਜੋਤ ਸਮਾਏ। ਉਨ੍ਹਾਂ ਕਿਹਾ ਕਿ ਇਸ ਪਾਵਨ ਨਗਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਯਤਨ ਲਗਾਤਾਰ ਜਾਰੀ ਹਨ ਅਤੇ ਇਥੇ ਕਰੀਬ 19 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੀਵਰੇਜ ਦੇ ਪ੍ਰੋਜੈਕਟ ਉੱਪਰ ਕੰਮ ਚੱਲ ਰਿਹਾ ਹੈ ਜੋ ਕਿ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਘੁਮਾਣ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲਿਸ ਥਾਣੇ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਲੱਗਭਗ ਤਿਆਰ ਹੈ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਘੁਮਾਣ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਦਾ ਸਨਮਾਨ ਕੀਤਾ ਗਿਆ।  

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਨਾਮਦੇਵ ਦਰਬਾਰ ਤੋਂ ਸ਼ੁਰੂ ਹੋਇਆ ਜੋ ਨਗਰ ਘੁਮਾਣ ਦੇ ਅੰਦਰ ਦੀ ਹੁੰਦਾ ਹੋਇਆ ਡੇਰਾ ਬਾਬਾ ਜੈਮਲ ਸਿੰਘ, ਅੱਡਾ ਚੌਂਕ ਘੁਮਾਣ, ਸ਼ਹੀਦ ਬਾਬਾ ਫਿਰਨਾ ਜੀ ਅਤੇ ਨਗਰ ਘੁਮਾਣ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਸ਼ਾਮ ਨੂੰ ਸ੍ਰੀ ਨਾਮਦੇਵ ਦਰਬਾਰ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਭਗਤ ਨਾਮਦੇਵ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਅਤੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਸਿਖਾਏ ਗਏ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਆਪਣੀ ਹਾਜ਼ਰੀ ਭਰੀ।  ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ (ਰਜਿ:) ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਪ੍ਰਧਾਨ ਨਰਿੰਦਰ ਸਿੰਘ ਨਿੰਦੀ ਸਰਪੰਚ ਘੁਮਾਣ, ਜਰਨਲ ਸਕੱਤਰ ਸੁਖਜਿੰਦਰ ਸਿੰਘ ਲਾਲੀ, ਸਾਹਿਬ ਸਿੰਘ ਮੰਡ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸੰਤੋਖ ਸਿੰਘ ਬਾਵਾ, ਮੈਨੇਜਰ ਤਰਲੋਚਨ ਸਿੰਘ ਧਾਮੀ, ਸਰਬਜੀਤ ਸਿੰਘ ਬਾਵਾ, ਹਰਵਿੰਦਰ ਸਿੰਘ ਹੈਰੀ, ਮਾਸਟਰ ਜੋਗਿੰਦਰ ਸਿੰਘ, ਸਤਨਾਮ ਸਿੰਘ ਕਿਸ਼ਨਕੋਟ, ਸਰਪੰਚ ਨੰਦ ਸਿੰਘ ਮੰਢਿਆਲਾ ਆਦਿ ਵੀ ਹਾਜ਼ਰ ਸਨ।

Share and Enjoy !

Shares

Leave a Reply

Your email address will not be published.